੭੯੩
ਤੇਈ ਨਰ ਭੂਲੇ ॥ ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥ ੪ ॥ ੩ ॥ ਸੂਹੀ ਕਬੀਰ ਜੀਉ ਲਲਿਤ ॥ ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥ ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥ ੧ ॥ ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥ ਬਿਰਥਾ ਜਨਮੁ ਗਵਾਇਆ ॥ ੧ ॥ ਰਹਾਉ ॥ ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥ ੨ ॥ ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ ਹੁਕਮੈ ਬੂਝੈ ਚਉਪੜਿ ਖੇਲੈ ਮਨਿ ਜਿਣਿ ਢਾਲੇ ਪਾਸਾ ॥ ੩ ॥ ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥ ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥ ੪ ॥ ੪ ॥ ਸੂਹੀ ਲਲਿਤ ਕਬੀਰ ਜੀਉ ॥ ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥ ੧ ॥ ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥ ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥ ੧ ॥ ਰਹਾਉ ॥ ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥ ੨ ॥ ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ ਧਰਮਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥ ੩ ॥ ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੋੁ ॥ ਕਹ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੋੁ ॥ ੪ ॥ ੫ ॥

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥ ੧ ॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥ ੧ ॥ ਰਹਾਉ ॥ ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥ ੨ ॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥ ੩ ॥ ੧ ॥ ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥