੭੯੪
ਗਵਨੁ ਸਿਰ ਊਪਰਿ ਮਰਨਾ ॥ ੧ ॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥ ੧ ॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮਾੑਰਿ ਸਵੇਰਾ ॥ ੨ ॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੈਤਸਿ ਨਾਹੀ ਦੁਨੀਆ ਫਨ ਖਾਨੇ ॥ ੩ ॥ ੨ ॥ ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥ ੧ ॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥ ੧ ॥ ਰਹਾਉ ॥ ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥ ੨ ॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥ ੩ ॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥ ੪ ॥ ੩ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥
ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥ ੧ ॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੇ ਪਛੁਤਾਨੀ ॥ ੧ ॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥ ੨ ॥ ਵਿਧਣ ਖੂਹੀ ਮੁੰਧ ਅਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥ ੩ ॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮਾੑਰਿ ਸਵੇਰਾ ॥ ੪ ॥ ੧ ॥ ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥ ੧ ॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥ ੧ ॥ ਰਹਾਉ ॥ ਇਕ ਆਪੀਨੈੑ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥ ੨ ॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥ ੩ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥