੭੯੫
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥
ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥ ੧ ॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥ ੧ ॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥ ੨ ॥ ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥ ੩ ॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥ ੪ ॥ ੧ ॥ ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥ ੧ ॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥ ੧ ॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਪੁਰਿ ਲੀਣਾ ਘਟਿ ਘਟਿ ਜੋਟਿ ਤੁਮਾੑਰੀ ॥ ੨ ॥ ਸਿਖ ਮਤਿ ਸਭ ਬੁਧਿ ਤੁਮਾੑਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥ ੩ ॥ ਜੀਅ ਜੰਤ ਸਭਿ ਸਰਣਿ ਤੁਮਾੑਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥ ੪ ॥ ੨ ॥ ਬਿਲਾਵਲੁ ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥