੭੯੬
ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥ ੧ ॥ ਐਸਾ ਨਾਮੁ ਨਿਰੰਜਨੁ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥ ੧ ॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥ ੨ ॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੋ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥ ੩ ॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥ ੪ ॥ ੩ ॥ ਬਿਲਾਵਲੁ ਮਹਲਾ ੧ ॥ ਗੁਰ ਬਚਨੀ ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥ ੧ ॥ ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥ ੧ ॥ ਰਹਾਉ ॥ ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਜਾਨੇ ਗੁਰਮੁਖਿ ਹਰਿ ਨਾਲੀ ॥ ੨ ॥ ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥ ੩ ॥ ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ ਦਾਸਨਿ ਦਾਸ ॥ ਜਨ ਨਾਨਕ ਹਰਿ ਨਾਮ ਧਨੁ ਰਾਸਿ ॥ ੪ ॥ ੪ ॥

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ॥ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥ ੧ ॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥ ੧ ॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥ ੨ ॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥