੭੯੭
ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥ ੩ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮਾੑਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥ ੪ ॥ ੧ ॥ ਬਿਲਾਵਲੁ ਮਹਲਾ ੩ ॥ ਅਤੁਲੁ ਕਿਉ ਤੋਲਿਆ ਜਾਇ ॥ ਦੂਜਾ ਹੋਇ ਤ ਸੋਝੀ ਪਾਇ ॥ ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥ ੧ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਤਾ ਕੋ ਜਾਣੈ ਦੁਬਿਧਾ ਜਾਇ ॥ ੧ ॥ ਰਹਾਉ ॥ ਆਪਿ ਸਰਾਫੁ ਕਸਵਟੀ ਲਾਏ ॥ ਆਪੇ ਪਰਖੇ ਆਪਿ ਚਲਾਏ ॥ ਆਪੇ ਤੋਲੇ ਪੂਰਾ ਹੋਇ ॥ ਆਪੇ ਜਾਣੈ ਏਕੋ ਸੋਇ ॥ ੨ ॥ ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥ ਜਿਸ ਨੋ ਲਾਏ ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥ ੩ ॥ ਆਪੇ ਲਿਵ ਧਾਤੁ ਹੈ ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ ਸਬਦੁ ਹੈ ਆਪੇ ॥ ਨਾਨਕ ਆਖਿ ਸੁਣਾਏ ਆਪੇ ॥ ੪ ॥ ੨ ॥ ਬਿਲਾਵਲੁ ਮਹਲਾ ੩ ॥ ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥ ੧ ॥ ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥ ੧ ॥ ਰਹਾਉ ॥ ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥ ੨ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀ ਨਿਧਾਨਾ ॥ ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥ ੩ ॥ ਕਹਤ ਨਾਨਕੁ ਤੂ ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ ॥ ੪ ॥ ੩ ॥ ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥ ੧ ॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥ ੧ ॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥ ੨ ॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥