੭੯੮
ਤੇ ਪੂਰੇ ਪਰਵਾਨਾ ॥ ੩ ॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਬੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥ ੪ ॥ ੪ ॥ ਬਿਲਾਵਲੁ ਮਹਲਾ ੩ ॥ ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥ ੧ ॥ ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥ ੧ ॥ ਰਹਾਉ ॥ ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥ ੨ ॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਊਤਰੈ ਸਾਚਿ ਸਮਾਏ ॥ ੩ ॥ ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥ ੪ ॥ ੫ ॥ ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥ ੧ ॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥ ੧ ॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੇ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥ ੨ ॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥ ੩ ॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥ ੪ ॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥ ੫ ॥ ੬ ॥ ੪ ॥ ੬ ॥ ੧੦ ॥

ਰਾਗੁ ਬਿਲਾਵਲੁ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥