੭੯੯
ਤੰਤ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥ ੧ ॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥ ੧ ॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥ ੨ ॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥ ੩ ॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥ ੪ ॥ ੧ ॥ ਬਿਲਾਵਲੁ ਮਹਲਾ ੪ ॥ ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥ ੧ ॥ ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥ ੧ ॥ ਰਹਾਉ ॥ ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨੁ ਰਾਖੁ ਉਪਮਾ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥ ੨ ॥ ਨਾਮ ਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥ ੩ ॥ ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥ ੪ ॥ ੨ ॥ ਬਿਲਾਵਲੁ ਮਹਲਾ ੪ ॥ ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮੑਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥ ੧ ॥ ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥ ੧ ॥ ਰਹਾਉ ॥ ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮੑਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥ ੨ ॥ ਸਾਕਤ ਨਰ ਹੋਛੀ ਮਤਿ ਮਧਿਮ ਜਿਨੑ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥ ੩ ॥ ਜਿਨ ਕਉ ਤੁਮੑ ਹਰਿ ਮੇਲਹੁ ਸੁਆਮੀ ਤੇ ਨਾੑਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥ ੪ ॥ ੩ ॥ ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥ ੧ ॥ ਮੇਰੇ ਮਨ ਹਰਿ ਗੁਣ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥