੮੦
ਜਪਤ ਪਰਗਾਸੋ ॥ ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥ ੪ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ ੫ ॥ ੧ ॥ ੨ ॥

ਸਿਰੀਰਾਗੁ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਡਖਣਾ ॥
ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥ ੧ ॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥ ੧ ॥ ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁਲੑੜੇ ਕਪਾਟ ਨਾਨਕ ਸਤਿਗੁਰ ਭੇਟਤੇ ॥ ੧ ॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥ ੨ ॥ ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥ ੧ ॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥