੮੦੦
ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥ ੧ ॥ ਰਹਾਉ ॥ ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥ ੨ ॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥ ੩ ॥ ਰਾਮ ਨਾਮੁ ਰਸੁ ਰਾਮ ਰਸਾਇਣਿੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥ ੪ ॥ ੪ ॥ ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥ ੧ ॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤੀ ਬੈਨੀ ॥ ੧ ॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥ ੨ ॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥ ੩ ॥ ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ ਤਿਵੈ ਬੁਲੈਨੀ ॥ ੪ ॥ ੫ ॥ ਬਿਲਾਵਲੁ ਮਹਲਾ ੪ ॥ ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥ ਧਰਮਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥ ੧ ॥ ਜਪਿ ਮਨ ਹਰਿ ਹਰਿ ਨਾਮੁ ਗੋੁਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥ ੧ ॥ ਰਹਾਉ ॥ ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥ ੨ ॥ ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥ ੩ ॥ ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥ ੪ ॥ ੬ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥