੮੦੧
ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥ ੧ ॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥ ੧ ॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥ ੨ ॥ ੧ ॥ ੭ ॥ ੪ ॥ ੬ ॥ ੭ ॥ ੧੭ ॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥ ੧ ॥ ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥ ੧ ॥ ਰਹਾਉ ॥ ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਊਪਰਿ ਆਪਿ ਗੁਰੂ ਰਖਵਾਰਾ ॥ ੨ ॥ ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦਿਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥ ੩ ॥ ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥ ੪ ॥ ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥ ੫ ॥ ੧ ॥ ਬਿਲਾਵਲੁ ਮਹਾਲ ੫ ॥ ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥ ੧ ॥ ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥ ੧ ॥ ਰਹਾਉ ॥ ਸਭਨੀ ਥਾਂਈ ਰਵਿਆ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥ ੨ ॥ ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਂਈ ਵੂਠੈ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥ ੩ ॥ ਪਾਰਬ੍ਰਹਮੁ ਪ੍ਰਭ ਭਏ ਰਖਵਾਲੇ ॥ ਜਿਥੈ ਕਿਥੈ ਦਿਸਹਿ ਨਾਲੇ ॥ ਨਾਨਕ ਦਾਸ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥