੮੦੨
ਖਸਮਿ ਪ੍ਰਤਿਪਾਲੇ ॥ ੪ ॥ ੨ ॥ ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥ ੧ ॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥ ੨ ॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥ ੩ ॥ ਚਰਨ ਕਮਲ ਸੰਗਿ ਲਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥ ੪ ॥ ੩ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥ ੧ ॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥ ੧ ॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥ ੨ ॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥ ੩ ॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥ ੪ ॥ ੧ ॥ ੪ ॥ ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥ ਬਿਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥