੮੦੩
ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥ ੧ ॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥ ੨ ॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥ ੩ ॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥ ੪ ॥ ੨ ॥ ੫ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥ ੧ ॥ ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ ਜਾਈਐ ਤਤ ਦ੍ਰਿਸਟਾਏ ॥ ੧ ॥ ਰਹਾਉ ॥ ਅਨਿਕ ਰੰਗ ਨਿਰਗੁਨ ਇਕ ਰੰਗਾ ॥ ਆਪੇ ਜਲੁ ਆਪ ਹੀ ਤਰੰਗਾ ॥ ੨ ॥ ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥ ੩ ॥ ਆਪਹਿ ਜੋਗ ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥ ੪ ॥ ੧ ॥ ੬ ॥ ਬਿਲਾਵਲੁ ਮਹਲਾ ੫ ॥ ਆਪਿ ਉਪਾਵਨ ਆਪਿ ਸਧਰਨਾ ॥ ਆਪਿ ਕਰਾਵਨ ਦੋਸੁ ਨ ਲੈਨਾ ॥ ੧ ॥ ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ ॥ ੧ ॥ ਰਹਾਉ ॥ ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ ॥ ੨ ॥ ਆਪ ਹੀ ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥ ੩ ॥ ਆਪੇ ਅਵਿਗਤੁ ਆਪ ਸੰਗਿ ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥ ੪ ॥ ੨ ॥ ੭ ॥ ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥ ੧ ॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥