੮੦੪
ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥ ੧ ॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥ ੨ ॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥ ੩ ॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥ ੪ ॥ ੩ ॥ ੮ ॥ ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁਮਤਿ ਜਿਤੁ ਹਰਿ ਹਰਿ ਜਪਨਾ ॥ ੧ ॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥ ੧ ॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥ ੨ ॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ੩ ॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥ ੪ ॥ ੪ ॥ ੯ ॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥ ੧ ॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥ ੧ ॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥ ੨ ॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤਿਪਤਾਨਾ ਹਰਿ ਗੁਣ ਗਾਇਆ ॥ ੩ ॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥ ੪ ॥ ੫ ॥ ੧੦ ॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਵਡਭਾਗੀ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥ ੧ ॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥ ੧ ॥ ਰਹਾਉ ॥ ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥ ੨ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥ ੩ ॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥ ੪ ॥ ੬ ॥ ੧੧ ॥ ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥ ੧ ॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥ ੧ ॥ ਰਹਾਉ ॥ ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈਕਾਰੁ ਜਗਤਿ ਪ੍ਰਗਟੀਨਾ ॥ ੨ ॥ ਨੀਚਾ ਤੇ ਊਚ ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥ ੩ ॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥ ੪ ॥ ੭ ॥ ੧੨ ॥ ਬਿਲਾਵਲੁ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥