੮੦੫
ਸਗਲ ਮਨੋਰਥ ਪਾਈਅਹਿ ਮੀਤਾ ॥ ਚਰਨ ਕਮਲ ਸਿਉ ਲਾਈਐ ਚੀਤਾ ॥ ੧ ॥ ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥ ੧ ॥ ਰਹਾਉ ॥ ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥ ੨ ॥ ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥ ੩ ॥ ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥ ੪ ॥ ੮ ॥ ੧੩ ॥ ਬਿਲਾਵਲੁ ਮਹਲਾ ੫ ॥ ਮੋਹਿ ਨਿਰਗੁਨ ਸਭ ਗੁਣਹੁ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥ ੧ ॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥ ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥ ੧ ॥ ਰਹਾਉ ॥ ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥ ੨ ॥ ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥ ੩ ॥ ਸਾਧਸੰਗਿ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥ ੪ ॥ ੯ ॥ ੧੪ ॥ ਬਿਲਾਵਲੁ ਮਹਲਾ ੫ ॥ ਕਵਨੁ ਜਾਨੈ ਪ੍ਰਭ ਤੁਮੑਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥ ੧ ॥ ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ ਊਚ ਮਹਲ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥ ੧ ॥ ਰਹਾਉ ॥ ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮੑ ਹੀ ਜਾਨਹੁ ਅਪਨੀ ਪੂਜਾ ॥ ੨ ॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥ ੩ ॥ ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭ ਤਿਨ ਹੀ ਪਾਇਆ ॥ ੪ ॥ ੧੦ ॥ ੧੫ ॥ ਬਿਲਾਵਲੁ ਮਹਲਾ ੫ ॥ ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥ ੧ ॥ ਭਜੁ ਗੋਬਿਦ ਸਭ ਛੋਡਿ ਜੰਜਾਲ ॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥ ੧ ॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥ ੨ ॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥ ੩ ॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤ ਸੰਗਿ ਨਾਨਕ ਪ੍ਰਭੁ ਪਾਇਆ ॥ ੪ ॥ ੧੧ ॥ ੧੬ ॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥ ੧ ॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥ ੧ ॥ ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥