੮੦੬
ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥ ੩ ॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥ ੪ ॥ ੧੨ ॥ ੧੭ ॥ ਬਿਲਾਵਲੁ ਮਹਲਾ ੫ ॥ ਸ੍ਰਬ ਨਿਧਾਨ ਪੂਰਨ ਗੁਰਦੇਵ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥ ੧ ॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥ ੨ ॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥ ੩ ॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥ ੪ ॥ ੧੩ ॥ ੧੮ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥ ੧ ॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁਮਤਿ ਜਿਤੁ ਪ੍ਰੀਤਮੁ ਪਾਵਉ ॥ ੧ ॥ ਰਹਾਉ ॥ ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥ ੨ ॥ ੧ ॥ ੧੯ ॥ ਬਿਲਾਵਲੁ ਮਹਲਾ ੫ ॥ ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ ਸਗਲੇ ਸੁਖ ਪਾਏ ॥ ੧ ॥ ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲ ਜਨਮੁ ਜੀਵਨ ਪਰਵਾਨੁ ॥ ੧ ॥ ਰਹਾਉ ॥ ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ ॥ ੨ ॥ ੨ ॥ ੨੦ ॥ ਬਿਲਾਵਲੁ ਮਹਲਾ ੫ ॥ ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥ ੧ ॥ ਰਹਾਉ ॥ ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥ ੧ ॥ ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥ ੨ ॥ ੩ ॥ ੨੧ ॥ ਬਿਲਾਵਲੁ ਮਹਲਾ ੫ ॥ ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਕਮ ਕੈ ਜਾਲ ॥ ੧ ॥ ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥ ੧ ॥ ਰਹਾਉ ॥ ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥ ੨ ॥ ੪ ॥ ੨੨ ॥ ਬਿਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮਾੑਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥