੮੦੭
ਕਾਰਜੁ ਸਤਿਗੁਰਿ ਆਪਿ ਸਵਾਰਿਆ ॥ ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥ ੧ ॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥ ੨ ॥ ੫ ॥ ੨੩ ॥ ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥ ੧ ॥ ਰਹਾਉ ॥ ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥ ੧ ॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ ॥ ੨ ॥ ੬ ॥ ੨੪ ॥ ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥ ੧ ॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥ ੧ ॥ ਰਹਾਉ ॥ ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ॥ ੨ ॥ ੭ ॥ ੨੫ ॥ ਬਿਲਾਵਲੁ ਮਹਲਾ ੫ ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥ ੧ ॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥ ੧ ॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥ ੨ ॥ ੮ ॥ ੨੬ ॥ ਬਿਲਾਵਲੁ ਮਹਲਾ ੫ ॥ ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥ ੧ ॥ ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥ ੨ ॥ ੯ ॥ ੨੭ ॥ ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥ ੧ ॥ ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥ ੨ ॥ ੧੦ ॥ ੨੮ ॥ ਬਿਲਾਵਲੁ ਮਹਲਾ ੫ ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥ ੧ ॥ ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥ ੨ ॥ ੧੧ ॥ ੨੯ ॥ ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥