੮੦੮
ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥ ੧ ॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥ ੨ ॥ ੧੨ ॥ ੩੦ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥ ੧ ॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥ ੧ ॥ ਰਹਾਉ ॥ ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ ਦ੍ਰਿਸਟਿਮਾਨ ਸਭ ਬਿਨਸੀਐ ਕਿਆ ਲਗਹਿ ਗਵਾਰ ॥ ੨ ॥ ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥ ੩ ॥ ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥ ੪ ॥ ੧ ॥ ੩੧ ॥ ਬਿਲਾਵਲੁ ਮਹਲਾ ੫ ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥ ੧ ॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥ ੧ ॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥ ੨ ॥ ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥ ੩ ॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥ ੪ ॥ ੨ ॥ ੩੨ ॥ ਬਿਲਾਵਲੁ ਮਹਲਾ ੫ ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥ ੧ ॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥ ੧ ॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥ ੨ ॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥ ੩ ॥ ਸਫਲ ਦਰਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥