੮੦੯
ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥ ੪ ॥ ੩ ॥ ੩੩ ॥ ਬਿਲਾਵਲੁ ਮਹਲਾ ੫ ॥ ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥ ੧ ॥ ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਦੇ ਤੁਮੑ ਬਖਸਨਹਾਰੇ ॥ ੧ ॥ ਰਹਾਉ ॥ ਹਮ ਅਵਗਨ ਕਰਹ ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥ ੨ ॥ ਤੁਮੑ ਦੇਵਹੁ ਸਭ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥ ੩ ॥ ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥ ੪ ॥ ੪ ॥ ੩੪ ॥ ਬਿਲਾਵਲੁ ਮਹਲਾ ੫ ॥ ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥ ੧ ॥ ਕਹੀਐ ਕਾਇ ਪਿਆਰੇ ਤੁਝੁ ਬਿਨਾ ॥ ਤੁਮੑ ਦਇਆਲ ਸੁਆਮੀ ਸਭ ਅਵਗਨ ਹਮਾ ॥ ੧ ॥ ਰਹਾਉ ॥ ਜਿਉ ਤੁਮੑ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥ ੨ ॥ ਜੋ ਤੁਮੑ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥ ੩ ॥ ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥ ੪ ॥ ੫ ॥ ੩੫ ॥ ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੈ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥ ੧ ॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥ ੧ ॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥ ੨ ॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥ ੩ ॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥ ੪ ॥ ੬ ॥ ੩੬ ॥ ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥ ੧ ॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਰਹੇ ਨਿਰਮਲ ਭਏ ਚੀਤਾ ॥ ੧ ॥ ਰਹਾਉ ॥ ਐਸੀ ਭਗਤਿ ਗੋਵਿੰਦੁ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥