੮੧
ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥ ੩ ॥ ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥ ੧ ॥ ਛੰਤੁ ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥ ੪ ॥ ਡਖਣਾ ॥ ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥ ੧ ॥ ਛੰਤੁ ॥ ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀਂ. ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥ ੫ ॥ ੧ ॥ ੩ ॥

ਸਿਰੀਰਾਗੁ ਮਹਲਾ ੪ ਵਣਜਾਰਾ ੴ ਸਤਿਨਾਮੁ ਗੁਰ ਪ੍ਰਸਾਦਿ ॥
ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸੁ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥ ੧ ॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥