੮੧੦
ਤਿਸੁ ਅਭੈ ਦਾਨੁ ਦੀਤਾ ॥ ੨ ॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥ ੩ ॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰਸ ਰੀਤਾ ॥ ੪ ॥ ੭ ॥ ੩੭ ॥ ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥ ੧ ॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥ ੧ ॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥ ੨ ॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥ ੩ ॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥ ੪ ॥ ੮ ॥ ੩੮ ॥ ਬਿਲਾਵਲੁ ਮਹਲਾ ੫ ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥ ੧ ॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥ ੧ ॥ ਰਹਾਉ ॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥ ੨ ॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥ ੩ ॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥ ੪ ॥ ੯ ॥ ੩੯ ॥ ਬਿਲਾਵਲੁ ਮਹਲਾ ੫ ॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥ ੧ ॥ ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥ ੧ ॥ ਰਹਾਉ ॥ ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥ ੨ ॥ ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥ ੩ ॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥ ੪ ॥ ੧੦ ॥ ੪੦ ॥ ਬਿਲਾਵਲੁ ਮਹਲਾ ੫ ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥ ੧ ॥ ਤੁਮੑ ਮਿਲਤੇ ਮੇਰਾ ਮਨੁ ਜੀਓ ਤੁਮੑ ਮਿਲਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥