੮੧੧
ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥ ੧ ॥ ਰਹਾਉ ॥ ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥ ੨ ॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮਜਾਲ ॥ ੩ ॥ ਬਿਨਉ ਕਰਉ ਕਰਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥ ੪ ॥ ੧੧ ॥ ੪੧ ॥ ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮਾੑਰਾ ਦੇਖਿ ਕੈ ਜਮਦੂਤ ਛਡਿ ਜਾਹਿ ॥ ੧ ॥ ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥ ੧ ॥ ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥ ੨ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ ਦਇਆਲੀ ॥ ੩ ॥ ਸਭ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥ ੪ ॥ ੧੨ ॥ ੪੨ ॥ ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥ ੧ ॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥ ੧ ॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥ ੨ ॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥ ੩ ॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥ ੪ ॥ ੧੩ ॥ ੪੩ ॥ ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥ ੧ ॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥ ੧ ॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥ ੨ ॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥ ੩ ॥ ਸਾਕਤ ਸਿਉ ਮੁਖਿ ਜੋਰਿਐ ਅਧ ਵਿਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥ ੪ ॥ ਸਭ ਕਿਛੁ ਤੁਮੑ ਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥