੮੧੨
ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥ ੫ ॥ ੧੪ ॥ ੪੪ ॥ ਬਿਲਾਵਲੁ ਮਹਲਾ ੫ ॥ ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥ ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥ ੧ ॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥ ੧ ॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ ਪਾਵ ਮੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥ ੨ ॥ ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਨਿਟਾਵਉ ॥ ੩ ॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥ ੪ ॥ ੧੫ ॥ ੪੫ ॥ ਬਿਲਾਵਲੁ ਮਹਲਾ ੫ ॥ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿ ਰਾਇਆ ॥ ੧ ॥ ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥ ੧ ॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥ ੨ ॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥ ੩ ॥ ਮਤ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥ ੪ ॥ ੧੬ ॥ ੪੬ ॥ ਬਿਲਾਵਲੁ ਮਹਲਾ ੫ ॥ ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥ ੧ ॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ ॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥ ੧ ॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ ਮਤ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥ ੨ ॥ ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥ ੩ ॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥ ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥ ੪ ॥ ੧੭ ॥ ੪੭ ॥ ਬਿਲਾਵਲੁ ਮਹਲਾ ੫ ॥ ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥ ੧ ॥ ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ ॥ ਪਰਮੇਸਰ ਕਾ ਆਸਾਰਾ ਸੰਤਨ ਮਨ ਮਾਹਿ ॥ ੧ ॥ ਰਹਾਉ ॥ ਆਪਿ ਰਖੈ ਆਪਿ ਦੇਵਸੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥