੮੧੩
ਆਪੇ ਪ੍ਰਤਿਪਾਰੈ ॥ ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮਾੑਰੈ ॥ ੨ ॥ ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥ ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥ ੩ ॥ ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥ ੪ ॥ ੧੮ ॥ ੪੮ ॥ ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥ ੧ ॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥ ੧ ॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥ ੨ ॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥ ੩ ॥ ਨਾਨਕ ਕੀ ਤੁ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥ ੪ ॥ ੧੯ ॥ ੪੯ ॥ ਬਿਲਾਵਲੁ ਮਹਲਾ ੫ ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥ ੧ ॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥ ੧ ॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥ ੨ ॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥ ੩ ॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥ ੪ ॥ ੨੦ ॥ ੫੦ ॥ ਬਿਲਾਵਲੁ ਮਹਲਾ ੫ ॥ ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥ ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥ ੧ ॥ ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥ ੧ ॥ ਰਹਾਉ ॥ ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥ ੨ ॥ ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥ ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥ ੩ ॥ ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥ ੪ ॥ ੨੧ ॥ ੫੧ ॥ ਬਿਲਾਵਲੁ ਮਹਲਾ ੫ ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥