੮੧੪
ਵਸੈ ਵਡਭਾਗੀ ਪਾਏ ॥ ੧ ॥ ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥ ੧ ॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥ ੨ ॥ ਜਨਮ ਮਰਣ ਦੁਖ ਕਾਟਿਆ ਸੁਖ ਲਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥ ੩ ॥ ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥ ੪ ॥ ੨੨ ॥ ੫੨ ॥ ਬਿਲਾਵਲੁ ਮਹਲਾ ੫ ॥ ਬੰਧਨ ਕਾਟੇ ਆਪਿ ਪ੍ਰਭ ਹੋਆ ਕਿਰਪਾਲ ॥ ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥ ੧ ॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥ ੧ ॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥ ੨ ॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥ ੩ ॥ ਸੁਨਤ ਜਪਤ ਹਰਿ ਨਾਸ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥ ੪ ॥ ੨੩ ॥ ੫੩ ॥ ਬਿਲਾਵਲੁ ਮਹਲਾ ੫ ॥ ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥ ੧ ॥ ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥ ੧ ॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥ ੨ ॥ ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥ ੩ ॥ ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥ ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥ ੪ ॥ ੨੪ ॥ ੫੪ ॥ ਬਿਲਾਵਲੁ ਮਹਲਾ ੫ ॥ ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥ ੧ ॥ ਗੁਰ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲ ਭਇਆ ਪਾਇਆ ਸੁਖੁ ਬੀਰ ॥ ੧ ॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥ ੨ ॥ ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥