੮੧੫
੩ ॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥ ੪ ॥ ੨੫ ॥ ੫੫ ॥ ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥ ੧ ॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥ ੧ ॥ ਰਹਾਉ ॥ ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥ ੨ ॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥ ੩ ॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥ ੪ ॥ ੨੬ ॥ ੫੬ ॥ ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥ ੧ ॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥ ੧ ॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥ ੨ ॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮਾੑਰੇ ॥ ਜਿਉ ਤੁ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥ ੩ ॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥ ੪ ॥ ੨੭ ॥ ੫੭ ॥ ਬਿਲਾਵਲੁ ਮਹਲਾ ੫ ॥ ਕਵਨੁ ਕਵਨੁ ਨਹੀ ਪਤਰਿਆ ਤੁਮੑਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥ ੧ ॥ ਮਨ ਖੁਟਹਰ ਤੇਰਾ ਨਹੀ ਬਿਸਾਸੁ ਤੁ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥ ੧ ॥ ਰਹਾਉ ॥ ਜਪ ਤਪ ਸੰਜਮ ਤੁਮੑ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥ ੨ ॥ ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥ ੩ ॥ ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨਾੑ ॥ ੪ ॥ ੨੮ ॥ ੫੮ ॥ ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥ ੧ ॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥ ੧ ॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥