੮੧੬
ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥ ੨ ॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਸ ਬਿਸ੍ਰਾਮੁ ॥ ੩ ॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥ ੪ ॥ ੨੯ ॥ ੫੯ ॥ ਬਿਲਾਵਲੁ ਮਹਲਾ ੫ ॥ ਜਿਨਿ ਤੁ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥ ੧ ॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸ ਸਿਉ ਰੰਗੁ ਲਾਵੈ ॥ ੧ ॥ ਰਹਾਉ ॥ ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥ ੨ ॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥ ੩ ॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥ ੪ ॥ ੩੦ ॥ ੬੦ ॥ ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥ ੧ ॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥ ੧ ॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥ ੨ ॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥ ੩ ॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥ ੪ ॥ ੩੧ ॥ ੬੧ ॥ ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥ ੧ ॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥ ੧ ॥ ਰਹਾਉ ॥ ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥ ੨ ॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥ ੩ ॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥ ੪ ॥ ੩੨ ॥ ੬੨ ॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥