੮੧੭
ਬਿਘਨੁ ਨ ਕੋਊ ਲਾਗਤਾ ਗੁਰ ਪਹਿ ਆਰਦਾਸਿ ॥ ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥ ੧ ॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥ ੨ ॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥ ੩ ॥ ਜੈ ਜੈਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥ ੪ ॥ ੩੩ ॥ ੬੩ ॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥ ੧ ॥ ਰਹਾਉ ॥ ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥ ੧ ॥ ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥ ੨ ॥ ੩੪ ॥ ੬੪ ॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥ ੧ ॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥ ੧ ॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥ ੨ ॥ ੧ ॥ ੬੫ ॥ ਬਿਲਾਵਲੁ ਮਹਲਾ ੫ ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥ ੧ ॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥ ੧ ॥ ਰਹਾਉ ॥ ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥ ੨ ॥ ੨ ॥ ੬੬ ॥ ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥ ੧ ॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮ ਰਾਜ ਰਾਮਦਾਸਪੁਰਿ ਕੀਨੇੑ ਗੁਰਦੇਵ ॥ ੧ ॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥ ੨ ॥ ੩ ॥ ੬੭ ॥ ਬਿਲਾਵਲੁ ਮਹਲਾ ੫ ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥ ੧ ॥ ਰਾਮ ਨਾਮੁ ਜੋ ਜਨੁ ਜਪੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥