੮੧੮
ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥ ੧ ॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥ ੨ ॥ ੪ ॥ ੬੮ ॥ ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸਨੁ ਗੋਪਾਲਰਾਇ ਭਉ ਕਿਛੁ ਨਹੀ ਕਰਨਾ ॥ ੧ ॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥ ੧ ॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥ ੨ ॥ ੫ ॥ ੬੯ ॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥ ੧ ॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥ ੧ ॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥ ੨ ॥ ੬ ॥ ੭੦ ॥ ਬਿਲਾਵਲੁ ਮਹਲਾ ੫ ॥ ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥ ੧ ॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥ ੧ ॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ ਜਾ ਕਿ ਨਿਰਮਲ ਜਾਸੁ ॥ ੨ ॥ ੭ ॥ ੭੧ ॥ ਬਿਲਾਵਲੁ ਮਹਲਾ ੫ ॥ ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥ ੧ ॥ ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥ ੧ ॥ ਰਹਾਉ ॥ ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥ ਨਾਨਕ ਭਗਤ ਆਨੰਦਮੈ ਪੇਖਿ ਪ੍ਰਭ ਕੀ ਧੀਰ ॥ ੨ ॥ ੮ ॥ ੭੨ ॥ ਬਿਲਾਵਲੁ ਮਹਲਾ ੫ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮਿਖਿ ਨਿੰਦਕ ਛਾਰੁ ॥ ੧ ॥ ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥ ੧ ॥ ਰਹਾਉ ॥ ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥ ੨ ॥ ੯ ॥ ੭੩ ॥ ਬਿਲਾਵਲੁ ਮਹਲਾ ੫ ॥ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥