੮੧੯
੧ ॥ ਰਹਾਉ ॥ ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥ ੧ ॥ ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥ ੨ ॥ ੧੦ ॥ ੭੪ ॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥ ੧ ॥ ਦੂਖ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥ ੧ ॥ ਰਹਾਉ ॥ ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥ ੨ ॥ ੧੧ ॥ ੭੫ ॥ ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥ ੧ ॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਨਿਮਰਤ ਹਰਿ ਨਾਮ ॥ ੧ ॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥ ੨ ॥ ੧੨ ॥ ੭੬ ॥ ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀੑ ਦਾਤਿ ॥ ੧ ॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥ ੧ ॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਆਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥ ੨ ॥ ੧੩ ॥ ੭੭ ॥ ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥ ੧ ॥ ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥ ੧ ॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ ਤੁਮੑ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥ ੨ ॥ ੧੪ ॥ ੭੮ ॥ ਬਿਲਾਵਲੁ ਮਹਲਾ ੫ ॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਨਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥ ੧ ॥ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥ ੧ ॥ ਰਹਾਉ ॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥ ੨ ॥ ੧੫ ॥ ੭੯ ॥ ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥