੮੨੦
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥ ੧ ॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥ ੨ ॥ ੧੬ ॥ ੮੦ ॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬ ੴ ਸਤਿਗੁਰ ਪ੍ਰਸਾਦਿ ॥
ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥ ੧ ॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥ ੧ ॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥ ੨ ॥ ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥ ੩ ॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥ ੪ ॥ ੧ ॥ ੮੧ ॥ ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥ ੧ ॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥ ੧ ॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥ ੨ ॥ ੨ ॥ ੮੨ ॥ ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥ ੧ ॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥ ੧ ॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮੑ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥ ੨ ॥ ੩ ॥ ੮੩ ॥ ਬਿਲਾਵਲੁ ਮਹਲਾ ੫ ॥ ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥ ੧ ॥ ਰਹਾਉ ॥ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥