੮੨੧
ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥ ੧ ॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਨਾਨਕ ਪ੍ਰਭ ਤੇਰੀ ਕਿਰਪਾ ਸੰਤਸੰਗਿ ਮਿਲਾਤ ॥ ੨ ॥ ੪ ॥ ੮੪ ॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥ ੧ ॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥ ੧ ॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥ ੨ ॥ ੫ ॥ ੮੫ ॥ ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥ ੧ ॥ ਰਹਾਉ ॥ ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥ ੧ ॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥ ੨ ॥ ੬ ॥ ੮੬ ॥

ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੀੑ ਅਨੂਪਾ ॥ ੧ ॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥ ੧ ॥ ਆਲ ਜਾਲ ਨਹੀ ਕਛੂ ਜੰਜਾਰਾ ਅਹੁੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੇਰਾ ॥ ੨ ॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥ ੩ ॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥ ੪ ॥ ੧ ॥ ੮੭ ॥ ਬਿਲਾਵਲੁ ਮਹਲਾ ੫ ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥ ੧ ॥ ਰਹਾਉ ॥ ਕਨਿਕ ਕਾਮਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥ ੧ ॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੇ ਫੂਲਿ ਫੂਲਿ ਕਿਆ ਪਾਵਤ ਹੇ ॥ ੨ ॥ ਪੰਚ ਦੂਤ ਮੂਡ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥