੮੨੩
ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥ ੧ ॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥ ੨ ॥ ੭ ॥ ੯੩ ॥ ਬਿਲਾਵਲੁ ਮਹਲਾ ੫ ॥ ਮਨ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥ ੧ ॥ ਰਹਾਉ ॥ ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥ ੧ ॥ ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥ ੨॥ ੮ ॥ ੯੪ ॥ ਬਿਲਾਵਲੁ ਮਹਲਾ ੫ ॥ ਨਿੰਦਕੁ ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥ ੧ ॥ ਰਹਾਉ ॥ ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥ ੧ ॥ ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥ ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥ ੨ ॥ ੯ ॥ ੯੫ ॥ ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥ ੧ ॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥ ੧ ॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥ ੨ ॥ ੧੦ ॥ ੯੬ ॥ ਬਿਲਾਵਲੁ ਮਹਲਾ ੫ ॥ ਮਨ ਤਨ ਰਸਨਾ ਹਰਿ ਚੀਨਾੑ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨਾੑ ॥ ੧ ॥ ਰਹਾਉ ॥ ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥ ੧ ॥ ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥ ੨ ॥ ੧੧ ॥ ੯੭ ॥ ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਨਿ ਦੀਨੋ ਜਨਮ ਜਨਮ ਕੀ ਮੈਲੁ ਗਈ ॥ ੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥