੮੨੪
ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥ ੧ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥ ੨ ॥ ੧੨ ॥ ੯੮ ॥ ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥ ੧ ॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥ ੧ ॥ ਜੋ ਤੁਮੑ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥ ੨ ॥ ੧੩ ॥ ੯੯ ॥ ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥ ੧ ॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥ ੧ ॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥ ੨ ॥ ੧੪ ॥ ੧੦੦ ॥ ਬਿਲਾਵਲੁ ਮਹਲਾ ੫ ॥ ਧੀਰਉ ਦੇਖਿ ਤੁਮਾੑਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥ ੧ ॥ ਰਹਾਉ ॥ ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥ ੧ ॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥ ੨ ॥ ੧੫ ॥ ੧੦੧ ॥ ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥ ੧ ॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥ ੧ ॥ ਦਾਮੋਦਰ ਦਇਅਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥ ੨ ॥ ੧੬ ॥ ੧੦੨ ॥ ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥ ੧ ॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇੑ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥ ੧ ॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥