੯੨੫
ਪਦਾਰਥੁ ਬਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥ ੨ ॥ ੧੭ ॥ ੧੦੩ ॥ ਬਿਲਾਵਲੁ ਮਹਲਾ ੫ ॥ ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥ ੧ ॥ ਰਹਾਉ ॥ ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥ ੧ ॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥ ੨ ॥ ੧੮ ॥ ੧੦੪ ॥ ਬਿਲਾਵਲੁ ਮਹਲਾ ੫ ॥ ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥ ੧ ॥ ਰਹਾਉ ॥ ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੇ ਪ੍ਰਭ ਮੇਰੇ ਕੋ ਵਡ ਪਰਤਾਪੁ ॥ ੧ ॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੇੑ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥ ੨ ॥ ੧੯ ॥ ੧੦੫ ॥ ਬਿਲਾਵਲੁ ਮਹਲਾ ੫ ॥ ਤਾਪ ਪਾਪ ਤੇ ਰਾਖੇ ਆਪ ॥ ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥ ੧ ॥ ਰਹਾਉ ॥ ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥ ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥ ੧ ॥ ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥ ੨ ॥ ੨੦ ॥ ੧੦੬ ॥ ਬਿਲਾਵਲੁ ਮਹਲਾ ੫ ॥ ਜਿਸ ਤੇ ਉਪਜਿਆ ਤਿਸਹਿ ਪਛਾਨੁ ॥ ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥ ੧ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥ ੧ ॥ ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥ ੨ ॥ ੨੧ ॥ ੧੦੭ ॥ ਬਿਲਾਵਲੁ ਮਹਲਾ ੫ ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥ ੧ ॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥ ਆਵਣੁ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥ ੧ ॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥