੮੨੬
ਘਟਿ ਘਟਿ ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥ ੨ ॥ ੨੨ ॥ ੧੦੮ ॥ ਬਿਲਾਵਲੁ ਮਹਲਾ ੫ ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥ ੧ ॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥ ੧ ॥ ਕਿਆ ਗੁਣ ਤੇਰੇ ਸਾਰਿ ਸਮਾੑਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥ ੨ ॥ ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥ ੩ ॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥ ੪ ॥ ੨੩ ॥ ੧੦੯ ॥ ਬਿਲਾਵਲੁ ਮਹਲਾ ੫ ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥ ੧ ॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥ ੧ ॥ ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ ਲਇਆ ॥ ੨ ॥ ੨੪ ॥ ੧੧੦ ॥ ਬਿਲਾਵਲੁ ਮਹਲਾ ੫ ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥ ੧ ॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥ ੧ ॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸ ਸਦਾ ਹੈ ਚੇਰਾ ॥ ੨ ॥ ੨੫ ॥ ੧੧੧ ॥ ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥ ੧ ॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥ ੧ ॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥ ੨ ॥ ੨੬ ॥ ੧੧੨ ॥ ਬਿਲਾਵਲੁ ਮਹਲਾ ੫ ॥ ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ ਭਏ ਨਿਹਾਲ ॥ ੧ ॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥