੮੨੭
ਲਾਇ ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥ ੧ ॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥ ੨ ॥ ੨੭ ॥ ੧੧੩ ॥ ਬਿਲਾਵਲੁ ਮਹਲਾ ੫ ॥ ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥ ੧ ॥ ਦਿਸਨੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥ ੨ ॥ ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥ ੩ ॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥ ੪ ॥ ੨੮ ॥ ੧੧੪ ॥ ਬਿਲਾਵਲੁ ਮਹਲਾ ੫ ॥ ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ ਗੁਰੁ ਮੇਰਾ ਪਾਰਬ੍ਰਹਮੁ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥ ੧ ॥ ਰਹਾਉ ॥ ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥ ੧ ॥ ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥ ੨ ॥ ੨੯ ॥ ੧੧੫ ॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਸਤਿਗੁਰ ਕੀ ਸਰਣ ॥ ਜੈ ਜੈਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੇ ਤਾਰਣ ਤਰਣ ॥ ੧ ॥ ਰਹਾਉ ॥ ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥ ੧ ॥ ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥ ੨ ॥ ੩੦ ॥ ੧੧੬ ॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ੴ ਸਤਿਗੁਰ ਪ੍ਰਸਾਦਿ ॥
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥ ੧ ॥ ਰਹਾਉ ॥ ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥ ੧ ॥ ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥ ੨ ॥ ੧ ॥ ੧੧੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥