੮੨੮
ਬਿਲਾਵਲੁ ਮਹਲਾ ੫ ॥ ਤੁਮੑ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥ ੧ ॥ ਰਹਾਉ ॥ ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ ਅਘਾ ਤੇਰੋ ਨਾਮ ਹਰਨ ॥ ੧ ॥ ਹਮਰੋ ਸਹਾਉ ਸਦਾ ਸਦਾ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥ ੨ ॥ ੨ ॥ ੧੧੮ ॥ ਬਿਲਾਵਲੁ ਮਹਲਾ ੫ ॥ ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਨ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥ ੧ ॥ ਰਹਾਉ ॥ ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥ ੧ ॥ ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥ ੨ ॥ ੩ ॥ ੧੧੯ ॥ ਬਿਲਾਵਲੁ ਮਹਲਾ ੫ ॥ ਐਸੀ ਦੀਖਿਆ ਜਨ ਸਿਉ ਮੰਗਾ ॥ ਤੁਮੑਰੋ ਧਿਆਨੁ ਤੁਮਾੑਰੋ ਰੰਗਾ ॥ ਤੁਮੑਰੀ ਸੇਵਾ ਤੁਮਾੑਰੇ ਅੰਗਾ ॥ ੧ ॥ ਰਹਾਉ ॥ ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥ ੧ ॥ ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥ ੨ ॥ ੪ ॥ ੧੨੦ ॥ ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥ ੧ ॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥ ੧ ॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥ ੨ ॥ ੫ ॥ ੧੨੧ ॥ ਬਿਲਾਵਲੁ ਮਹਲਾ ੫ ॥ ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥ ੧ ॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥ ੧ ॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥