੮੨੯
ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥ ੨ ॥ ੬ ॥ ੧੨੨ ॥ ਬਿਲਾਵਲੁ ਮਹਲਾ ੫ ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥ ੧ ॥ ਰਹਾਉ ॥ ਪਤਿਤ ਪਾਵਨ ਪ੍ਰਭ ਬਿਰਦੁ ਤੁਮਾੑਰੋ ਹਮਰੇ ਦੋਖ ਰਿਦੈ ਮਤ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥ ੧ ॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥ ੨ ॥ ੭ ॥ ੧੨੩ ॥ ਬਿਲਾਵਲੁ ਮਹਲਾ ੫ ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥ ੧ ॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ ॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥ ੧ ॥ ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥ ੨ ॥ ੮ ॥ ੧੨੪ ॥ ਬਿਲਾਵਲੁ ਮਹਲਾ ੫ ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥ ੧ ॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥ ੧ ॥ ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥ ੨ ॥ ੯ ॥ ੧੨੫ ॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯ ੴ ਸਤਿਗੁਰ ਪ੍ਰਸਾਦਿ ॥
ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥ ੧ ॥ ਰਹਾਉ ॥ ਤਜਿ ਅਭਿਮਾਮੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ ॥ ਜਪਿ ਜਪਿ ਨਾਮੁ ਤੁਮਾੑਰੋ ਪ੍ਰੀਤਮ ਤਨ ਤੇ ਰੋਗ ਖਏ ॥ ੧ ॥ ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥ ੨ ॥ ੧ ॥ ੧੨੬ ॥ ਬਿਲਾਵਲੁ ਮਹਲਾ ੫ ॥ ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥ ੧ ॥ ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥