੮੩੦
ਰਹਨੁ ਨ ਜਾਇ ਖਿਨੀ ॥ ੧ ॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥ ੨ ॥ ੨ ॥ ੧੨੭ ॥

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥ ੧ ॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥ ੧ ॥ ਸੁਨਹ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥ ੨ ॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥ ੧ ॥ ੧੨੮ ॥ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥ ੧ ॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥ ੧ ॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥ ੨ ॥ ੨ ॥ ੧੨੯ ॥

ਰਾਗੁ ਬਿਲਾਵਲੁ ਮਹਲਾ ੯ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥ ੧ ॥ ਰਹਾਉ ॥ ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥ ੧ ॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥ ੨ ॥ ੧ ॥ ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥ ੧ ॥ ਰਹਾਉ ॥ ਕਹਾ ਭਇਓ ਤੀਰਥ ਬ੍ਰਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥