੮੩੧
ਕੀਏ ਰਾਮ ਸਰਨਿ ਨਹੀ ਆਵੈ ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥ ੧ ॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥ ੨ ॥ ੨ ॥ ਬਿਲਾਵਲੁ ਮਹਲਾ ੯ ॥ ਜਾ ਮੈ ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥ ੧ ॥ ਰਹਾਉ ॥ ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥ ੧ ॥ ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥ ੨ ॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥ ੩ ॥ ੩ ॥

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥ ੧ ॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥ ੧ ॥ ਰਹਾਉ ॥ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥ ੨ ॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥ ੩ ॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮਾੑਲਿ ॥ ੪ ॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥ ੫ ॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥ ੬ ॥ ਸਾਸਤ੍ਰ ਸਿਮ੍ਰਿਤਿ ਨਾਮ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੁਟੇ ਇਕੁ ਨਾਮੁ ਵਸਾਮੰ ॥ ੭ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥