੮੩੨
ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥ ੮ ॥ ੧ ॥ ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥ ੧ ॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥ ੧ ॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥ ੨ ॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥ ੩ ॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥ ੪ ॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨੑ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥ ੫ ॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥ ੬ ॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥ ੭ ॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥ ੮ ॥ ੨ ॥

ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥ ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥ ੧ ॥ ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥ ੧ ॥ ਰਹਾਉ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨਿੑ ਸਹਜ ਘਰਿ ਆਵਹੁ ॥ ਸਾਚੈ ਨਾਇ ਵਡਾਈ ਪਾਵਹੁ ॥ ੨ ॥ ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥ ੩ ॥ ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥