੮੩੩
ਨਾਲਿ ਲਿਆ ਚਲੈ ਪਹਨਾਮੀ ॥ ੪ ॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥ ੫ ॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ ॥ ੬ ॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ੭ ॥ ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖ ਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥ ੮ ॥ ੧ ॥ ੩ ॥

ਬਿਲਾਵਲੁ ਮਹਲਾ ੪ ਅਸਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥
ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਊ ਜੋਤੀ ਜੋਤਿ ਮਿਲਈਆ ॥ ੧ ॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥ ੧ ॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥ ੨ ॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲਿਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥ ੩ ॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥ ੪ ॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਓ ਗੋੁਪਾਲ ਨੀਸਾਨੁ ਬਜਈਆ ॥ ੫ ॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥ ੬ ॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥ ੭ ॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥ ੮ ॥ ੧ ॥ ੪ ॥ ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥