੮੩੪
ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥ ੧ ॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੋਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥ ੧ ॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਐ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥ ੨ ॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥ ੩ ॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥ ੪ ॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥ ੫ ॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥ ੬ ॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥ ੭ ॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥ ੮ ॥ ੨ ॥ ੫ ॥ ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥ ੧ ॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥ ੧ ॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥ ੨ ॥ ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥ ੩ ॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥ ੪ ॥ ਇਹੁ ਮਨੁ ਨਾਚੈ ਸਤਿਗੁਰ ਆਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥