੮੩੫
ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥ ੫ ॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥ ੬ ॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥ ੭ ॥ ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥ ੮ ॥ ੩ ॥ ੬ ॥ ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥ ੧ ॥ ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖੀਆ ॥ ੧ ॥ ਰਹਾਉ ॥ ਤਜੈ ਗਿਰਸਤੁ ਭਇਆ ਬਨਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥ ੨ ॥ ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥ ੩ ॥ ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹੀਆ ॥ ੪ ॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥ ੫ ॥ ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥ ੬ ॥ ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥ ੭ ॥ ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖੀਆ ॥ ੮ ॥ ੪ ॥ ੭ ॥ ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤਿਰ ਲਗਈਆ ॥ ਮਨ ਕੀ ਬਿਰਥਾ ਮਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥