੮੩੬
ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥ ੧ ॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੈਖੇ ਹਉ ਲੋਟ ਪੋਟ ਹੋਇ ਪਈਆ ॥ ੧ ॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥ ੨ ॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥ ੩ ॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥ ੪ ॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥ ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥ ੫ ॥ ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥ ੬ ॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥ ੭ ॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਪਈਆ ॥ ੭ ॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥ ੮ ॥ ੫ ॥ ੮ ॥ ਬਿਲਾਵਲੁ ਮਹਲਾ ੪ ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖ ਪਈਆ ॥ ੧ ॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥ ੧ ॥ ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥ ੨ ॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨੑ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥ ੩ ॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥ ੪ ॥ ਸੇਜ ਏਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥