੮੩੭
ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰ ਗੁਰ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥ ੫ ॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥ ੬ ॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥ ੭ ॥ ਪ੍ਰਭਿ ਆਣੀ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥ ੮ ॥ ੬ ॥ ੨ ॥ ੧ ॥ ੬ ॥ ੯ ॥

ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ ॥
ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥ ੧ ॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥ ੧ ॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਪਾਰਿ ॥ ੨ ॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥ ੩ ॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਊਤ ॥ ਪ੍ਰਭ ਬਸੇ ਹਰਿ ਹਰਿ ਚੀਤ ॥ ੪ ॥ ਤਿਨੑ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਕਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥ ੫ ॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥ ੬ ॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥ ੭ ॥ ਕਰਿ ਬੰਦਨਾ ਲਖ ਬਾਰ ॥ ਥਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥ ੮ ॥ ੧ ॥ ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥