੮੩੮
ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥ ੧ ॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥ ੧ ॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥ ੨ ॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥ ੩ ॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥ ੪ ॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥ ੫ ॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥ ੬ ॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥ ੭ ॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨਿ ਲਾਇ ॥ ੮ ॥ ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥ ੯ ॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥ ੧੦ ॥ ੨ ॥
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥