੮੪੦
ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ ॥ ਓਹੁ ਅਪਰੰਪਰੁ ਕਰਣੈ ਜੋਗੁ ॥ ੧੧ ॥ ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥ ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥ ੧੨ ॥ ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥ ੧੩ ॥ ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸੁ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ ॥ ੧੪ ॥ ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕ ਤਹ ਲਿਵ ਲਾਈ ॥ ੧੫ ॥ ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ ॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥ ੧੬ ॥ ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥ ੧੭ ॥ ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥ ੧੮ ॥ ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਹ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥ ੧੯ ॥ ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥ ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥ ੨੦ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥