੮੪੧
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ੧ ॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥ ੧ ॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥ ੨ ॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥ ੩ ॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥ ੪ ॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥ ੫ ॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ਸੋ ਮਿਲੈ ਜਿਸੁ ਲੈਹਿ ਮਿਲਾਈ ॥ ੬ ॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥ ੭ ॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਸਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥ ੮ ॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥