੮੪੨
ਪੰਦ੍ਰਹ ਥਿਤੀਂ. ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥ ੧੦ ॥ ੧ ॥ ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥ ੧ ॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਚਸਿਆ ਪ੍ਰਭੁ ਏਕੁ ॥ ੧ ॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥ ੨ ॥ ਏਕਸੁ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੈ ਤੇ ਜੇ ਏਕੋ ਜਾਣੈ ॥ ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥ ੩ ॥ ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥ ੪ ॥ ਗੁਰਮਤੀ ਸਾਂਤਿ ਵਸੈ ਸਰੀਰ ॥ ਸਬਦੁ ਚੀਨਿੑ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥ ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ੫ ॥ ਇਕਿ ਸੇਵਕ ਇਕਿ ਭਰਮਿ ਭੁਲਾਏ ॥ ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥੬ ॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥ ੭ ॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ ॥ ਆਪਿ ਕੀਤੋਨੁ ਗੁਰ ਵੀਚਾਰੁ ॥ ੮ ॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥